ਜਿਸ ਵਿੱਚ ਸਾਰੇ ਪੰਜਾਬ ਵਿੱਚੋਂ ਸੇਵਾ ਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ । ਇਸ ਸਬੰਧੀ ਸਾਰੇ ਪੰਜਾਬ ਵਿੱਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ । ਸੇਵਾ ਮੁਕਤ ਸਾਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਅਗਰ ਇਸ ਮਹਾ ਰੈਲੀ ਉਪਰੰਤ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਾ ਸਰਕੀ ਤਾਂ ਸਰਕਾਰ ਵਿਰੁੱਧ ਸਖ਼ਤ ਐਕਸ਼ਨ ਉਲੀਕੇ ਜਾਣਗੇ । ਸਾਝਾਂ ਮੁਲਾਜਮ ਵਰਗ ਮੰਗ ਕਰਦਾ ਹੈ ਕਿ ਸਾਝੇਂ ਮੁਲਾਜ਼ਮ ਵਰਗ ਦੀਆਂ ਹੇਠ ਲਿਖੀਆਂ ਮੰਗਾਂ ਤੁਰੰਤ ਮੰਨ ਕੇ ਲਾਗੂ ਕੀਤੀਆਂ ਜਾਣ ।
( ੳ ) ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ( ਅ )2.59 ਦੇ ਗੁਣਾਂਕ ਨਾਲ ਪੈਅ ਕਮਿਸ਼ਨ ਦੇ ਬਕਾਏ ਯੱਕ ਮੁਸ਼ਤ ਜਾਰੀ ਕੀਤੇ ਜਾਣ । ( ੲ ) ਮੁਲਾਜ਼ਮਾਂ ਤੇ 200/- ਰੂਪੈ ਪ੍ਰਤੀ ਮਹੀਨਾ ਲਾਇਆ ਜਜ਼ੀਆ ਟੈਕਸ ਬੰਦ ਕੀਤਾ ਜਾਵੇ । ( ਸ ) 18% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ । ( ਹ ) ਪ੍ਰੋਬੇਸ਼ਨ ਪ੍ਰੀਅਡ ਬੰਦ ਕੀਤਾ ਜਾਵੇ । ( ਕ ) ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਸਕੇਲ ਲਾਗੂ ਕੀਤੇ ਜਾਣ । ( ਖ ) ਹਰ ਤਰ੍ਹਾਂ ਦੇ ਕੱਚੇ, ਠੇਕਾ ਅਧਾਰਿਤ, ਆਊਟਸੋਰਸ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇ ।